Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: [email protected]
Viral
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਤਸਵੀਰ ਕਾਫੀ ਵਾਇਰਲ ਹੋਈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਝੁਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ (Yogi Adityanath) ਨੂੰ ਪ੍ਰਣਾਮ ਕਰ ਰਹੇ ਹਨ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਝੁਕ ਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਪ੍ਰਣਾਮ ਕਰ ਰਹੇ ਹਨ। ਇਹ ਸੱਚ ਨਹੀਂ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਸਾਹਮਣੇ ਨਹੀਂ ਝੁਕੇ ਸਨ। ਰਾਮਨਾਥ ਕੋਵਿੰਦ ਆਪਣੀ ਜਨਮ ਭੂਮੀ ਨੂੰ ਸਨਮਾਨ ਦੇਣ ਦੇ ਲਈ ਪ੍ਰਣਾਮ ਕਰਨ ਦੇ ਲਈ ਝੁਕੇ ਸਨ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ (Uttar Pradesh) ਦੇ ਗੋਰਖਪੁਰ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂ ਦੀ ਕੁੱਟਮਾਰ ਕੀਤੀ ਗਈ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਨਾਲ ਲੋਕਾਂ ਦੀ ਭੀੜ ਨੂੰ ਬੇਹਰਿਹਮੀ ਨਾਲ ਕੁੱਟਮਾਰ ਕਰਦਿਆਂ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਨਾਲ ਕੁੱਟਮਾਰ ਹੋ ਰਹੀ ਹੈ। ਭਾਜਪਾ ਸਮਰਥਕਾਂ ਵੱਲੋਂ ਸਪਾ ਆਗੂ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਨੂੰ ਗਲਤ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਭੀਮਾ ਕੋਰੇਗਾਓਂ ਮਾਮਲੇ ਵਿਚ ਹਿਰਾਸਤ ਵਿਚ ਰੱਖੇ ਕਿ ਫਾਦਰ ਸਟੈਨ ਸਵਾਮੀ (Father Stan Swamy) ਦੇ ਦੇਹਾਂਤ ਤੋਂ ਬਾਅਦ ਇਕ ਤਰਫ ਰਾਜਨੀਤੀ ਗਰਮਾ ਗਈ ਹੈ ਤਾਂ ਸੋਸ਼ਲ ਮੀਡੀਆ ਤੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਫਾਦਰ ਸਟੈਨ ਸਵਾਮੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਨਾਮ ਤੇ ਵਾਇਰਲ ਹੋ ਰਹੀ ਤਸਵੀਰ ਦਰਅਸਲ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਖ਼ੂਨ ਦੇ ਜੁਰਮ ਵਿਚ ਸਜ਼ਾ ਕੱਟ ਰਹੇ 92 ਸਾਲ ਦੇ ਬਜ਼ੁਰਗ ਬਾਬੂਰਾਮ ਭਲਵਾਨ ਦੀ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਟਵੀਟ ਦੇ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਆਰਡੀਨੇੈਂਸ ਬਿਲ ਨੂੰ ਪਾਸ ਕਰਨ ਤੇ ਗ੍ਰਹਿ ਮੰਤਰੀ ਨੂੰ ਵਧਾਈ ਦਿੱਤੀ। ਫੇਸਬੁੱਕ ਯੂਜ਼ਰ ਇਕਬਾਲ ਸਿੰਘ ਨੇ ਵਾਇਰਲ ਟਵੀਟ ਸ਼ੇਅਰ ਕਰਦਿਆਂ ਲਿਖਿਆ,’ਕਿਸਾਨ ਭਰਾਵੋ ਪੰਜਾਬੀਓ ਅਤੇ ਸਿੱਖੋ ਦੇਖ ਲਵੋ ਇਨ੍ਹਾਂ ਸੱਪਾਂ ਨੂੰ ਜਿਨ੍ਹਾਂ ਨੂੰ ਤੁਸੀਂ ਦੁੱਧ ਪਿਲਾਉਂਦੇ ਹੋ।’ ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਬਣਾਇਆ ਗਿਆ ਹੈ।
ਸੋਸ਼ਲ ਮੀਡੀਆ ਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮਨਾਲੀ (Manali) ਦੇ ਹਾਲੀਆ ਦਿਨਾਂ ਦੀ ਹੈ। ਵਾਇਰਲ ਤਸਵੀਰ ਵਿੱਚ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੀ ਭੀੜ ਨੂੰ ਸੜਕਾਂ ਤੇ ਘੁੰਮਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰ ਦਾ ਕਹਿਣਾ ਹੈ ਕਿ ਦੂਜੀ ਲਹਿਰ ਅਜੇ ਠੀਕ ਨਹੀਂ ਹੋਈ ਸੀ ਕਿ ਲੋਕਾਂ ਨੇ ਤੀਜੀ ਲਹਿਰ ਦਾ ਇੰਤਜ਼ਾਮ ਕਰ ਦਿੱਤਾ। ਉੱਥੇ ਹੀ ਕਈ ਸੋਸ਼ਲ ਮੀਡੀਏ ਨੂੰ ਕਹਿ ਰਹੇ ਹਨ ਕਿ ਜਿਸ ਤਰ੍ਹਾਂ ਪਹਿਲਾਂ ਹਸਪਤਾਲਾਂ ਵਿੱਚ ਪੈੱਗ ਨਹੀਂ ਮਿਲ ਰਹੇ ਸਨ ਉਸੇ ਤਰ੍ਹਾਂ ਅੱਜ ਹੋਟਲ ਵਿਚ ਨੂੰ ਨਹੀਂ ਮਿਲ ਰਹੇ। ਇਹ ਸੱਚ ਨਹੀਂ ਹੈ। ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ ਵਾਇਰਲ ਤਸਵੀਰ ਹਾਲ ਦੀ ਨਹੀਂ ਸਗੋਂ ਦਸੰਬਰ 2020 ਦੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044